ਖ਼ਬਰਾਂ

ਘਰ ਖ਼ਬਰਾਂ

ਕਿਸਮਾਂਯੂਰੀਆ ਦੀ ਮਾਤਰਾ (ਕਿਲੋ ਪ੍ਰਤੀ ਏਕੜ)ਖਾਦ ਪਾਉਣ ਦਾ ਸਮਾਂ ਅਤੇ ਢੰਗਸੀ ਐਸ ਆਰ 3018ਪੰਜਾਬ ਬਾਸਮਤੀ 7 ' ਤੇ 5, ਪੂਸਾ, ਬਾਸਮਤੀ 1121 ਤੇ 171818ਯੂਰੀਆ ਖਾਦ ਦੀ ਦੱਸੀ ਗਈ ਮਾਤਰਾ ਦੋ ਬਰਾਬਰ ਕਿਸ਼ਤਾਂ ਵਿੱਚ ਖੇਤ ਵਿੱਚ ਪਨੀਰੀ ਲਾਉਣ ਤੋਂ 3 ਹਫ਼ਤੇ ਅਤੇ 6 ਹਫ਼ਤੇ ਪਿੱਛੋਂ ਪਾਉ।ਪੂਸਾ ਬਾਸਮਤੀ 1847 ਤੇ 150954


19 July 2024
project management tool

ਜੇਕਰ ਫ਼ਾਸਫ਼ੋਰਸ ਖਾਦ ਦੀ ਸਿਫ਼ਾਰਸ਼ ਕੀਤੀ ਮਾਤਰਾ ਪਹਿਲਾਂ ਬੀਜੀ ਕਣਕ ਨੂੰ ਪਾਈ ਗਈ ਹੋਵੇ ਤਾਂ ਬਾਸਮਤੀ ਨੂੰ ਇਸ ਦੀ ਕੋਈ ਲੋੜ ਨਹੀਂ।ਪਰ ਫ਼ਾਸਫ਼ੋਰਸ ਦੀ ਘਾਟ ਵਾਲੀਆਂ ਜ਼ਮੀਨਾਂ ਵਿੱਚ ਆਖਰੀ ਕੱਦੂ ਕਰਨ ਤੋਂ ਪਹਿਲਾਂ 75 ਕਿਲੋ ਸਿੰਗਲ ਸੁਪਰਫ਼ਾਸਫ਼ੋਟ ਪ੍ਰਤੀ ਏਕੜ ਦੇ ਹਿਸਾਬ ਨਾਲ ਪਾਉ। ਨਾਈਟ੍ਰੋਜਨ ਤੱਤ ਦੀ ਪੂਰਤੀ ਲਈ ਵੱਖੋ-ਵੱਖਰੀਆਂ ਬਾਸਮਤੀ ਦੀਆਂ ਕਿਸਮਾਂ ਲਈ ਯੂਰੀਆ ਦੀ ਮਾਤਰਾ ਹੇਠ ਲਿਖੇ ਅਨੁਸਾਰ ਪਾਓ।


ਖਾਦ ਪਾਉਣ ਦਾ ਸਮਾਂ ਅਤੇ ਢੰਗ

  • ਯੂਰੀਆ ਖਾਦ ਖੜ੍ਹੇ ਪਾਣੀ ਵਿੱਚ ਨਾ ਪਾਉ। ਖਾਦ ਪਾਉਣ ਤੋਂ 3 ਦਿਨ ਬਾਅਦ ਪਾਣੀ ਲਾਉ। ਬਿਨਾਂ ਕੱਦੂ ਕੀਤੇ ਬਾਸਮਤੀ ਦੀ ਸਿੱਧੀ ਬਿਜਾਈ ਵਾਲੀ ਫ਼ਸਲ ਨੂੰ 54 ਕਿਲੋ ਯੂਰੀਆ ਪ੍ਰਤੀ ਏਕੜ ਦੇ ਹਿਸਾਬ ਨਾਲ ਤਿੰਨ ਬਰਾਬਰ ਹਿੱਸਿਆਂ ਵਿੱਚ ਵੰਡ ਕੇ ਬਿਜਾਈ ਤੋਂ 3, 6 ਅਤੇ 9 ਹਫਤਿਆਂ ਬਾਅਦ ਛੱਟੇ ਨਾਲ ਪਾਉ। ਫ਼ਾਸਫ਼ੋਰਸ ਅਤੇ ਪੋਟਾਸ਼ ਤੱਤਾਂ ਦੀ ਵਰਤੋਂ ਮਿੱਟੀ ਪਰਖ ਦੇ ਆਧਾਰ ਤੇ ਕਰੋ।
  • ਜਿਨ੍ਹਾਂ ਬਾਸਮਤੀ ਵਾਲੇ ਖੇਤਾਂ ਵਿੱਚ ਪਿਛਲੇ ਸਾਲ ਜ਼ਿੰਕ ਦੀ ਘਾਟ ਸੀ ਉਨ੍ਹਾਂ ਖੇਤਾਂ ਵਿੱਚ ਜ਼ਿੰਕ ਦੀ ਘਾਟ ਪੂਰੀ ਕਰਨ ਲਈ ਕੱਦੂ ਕਰਨ ਸਮੇਂ 25 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡਰੇਟ (21%) ਜਾਂ 16 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਪ੍ਰਤੀ ਏਕੜ ਦੇ ਹਿਸਾਬ ਨਾਲ ਖਿਲਾਰ ਦੇਣਾ ਚਾਹੀਦਾ ਹੈ। ਬਹੁਤ ਮਾੜੀਆਂ ਜ਼ਮੀਨਾਂ ਵਿੱਚ ਜ਼ਿੰਕ ਸਲਫੇਟ ਦੀ ਵਰਤੋਂ ਦੇ ਬਾਵਜੂਦ ਵੀ ਜ਼ਿੰਕ ਦੀ ਘਾਟ ਧੌੜੀਆਂ ਵਿੱਚ ਨਜ਼ਰ ਆਉਂਦੀ ਹੈ। ਅਜਿਹੀ ਹਾਲਤ ਵਿੱਚ 10 ਕਿਲੋ ਜ਼ਿੰਕ ਸਲਫੇਟ ਹੈਪਟਾਹਾਈਡ੍ਰੇਟ (21%) ਜਾਂ 6.5 ਕਿਲੋ ਜ਼ਿੰਕ ਸਲਫੇਟ ਮੋਨੋਹਾਈਡ੍ਰੇਟ (33%) ਨੂੰ ਏਨੀ ਹੀ ਸੁੱਕੀ ਮਿੱਟੀ ਵਿੱਚ ਰਲਾ ਕੇ ਘਾਟ ਵਾਲੇ ਥਾਵਾਂ ਵਿੱਚ ਖਿਲਾਰ ਦੇਣਾ ਚਾਹੀਦਾ ਹੈ।
  • ਜੇਕਰ ਲੋਹੇ ਦੀ ਘਾਟ ਦੀਆਂ ਨਿਸ਼ਾਨੀਆਂ ਨਜ਼ਰ ਆਉਣ ਤਾਂ ਛੇਤੀ-ਛੇਤੀ ਭਰਵੇਂ ਪਾਣੀ ਫ਼ਸਲ ਨੂੰ ਦਿਉ। ਇੱਕ ਹਫ਼ਤੇ ਦੀ ਵਿੱਥ ਰੱਖ ਕੇ ਇੱਕ ਪ੍ਰਤੀਸ਼ਤ ਲੋਹੇ ਦਾ ਛਿੜਕਾਅ ਪੱਤਿਆਂ ਉੱਪਰ ਕਰੋ। ਇਸ ਲਈ ਇੱਕ ਕਿਲੋ ਫੈਰਸ ਸਲਫੇਟ ਨੂੰ 100 ਲਿਟਰ ਪਾਣੀ ਵਿੱਚ ਮਿਲਾ ਕੇ ਪ੍ਰਤੀ ਏਕੜ ਛਿੜਕੋ। ਅਜਿਹੇ 2-3 ਛਿੜਕਾਅ ਕਰਨ ਨਾਲ ਲੋਹੇ ਦੀ ਘਾਟ ਪੂਰੀ ਕੀਤੀ ਜਾ ਸਕਦੀ ਹੈ।


ਹੋਰ ਜਾਣਕਾਰੀ ਲਈ, ਮੇਰਾ ਫਾਰਮਹਾਊਸ ਐਪ ਨਾਲ ਜੁੜੇ ਰਹੋ।